ਗੁਰੂ ਸਤਿਕਾਰ ਲਈ ਨੌਕਰੀ ਵਾਰ ਦਿੱਤੀ- ਦੇਖੋ ਵੀਡੀਓ ਤੇ ਸ਼ੇਅਰ ਕਰੋ ਜੀ

13233

ਦੇਖੋ ਜਦੋਂ ਫਾਟਕ ਮੈਨ ਨੇ ਗੁਰੂ ਗ੍ਰੰਥ ਸਾਹਿਬ ਜੀ ਆਉਂਦੇ ਦੇਖ ਕੇ ਆਉਂਦੀ ਗੱਡੀ ਨੂੰ ਲਾਲ ਝੰਡੀ ਦੇ ਦਿੱਤੀ ਤੇ ਫਾਟਕ ਖੋਲ੍ਹ ਦਿੱਤਾ।ਗੱਡੀ ਵਿੱਵ ਰੇਲਵੇ ਦਾ ਕੋਈ ਸੀਨੀਅਰ ਅਫਸਰ ਵੀ ਬੈਠਾ ਸੀ ।

ਤੁਸ ਨੇ ਫਾਟਕ ਮੈਨ ਨੂੰ ਪੁੱਛਿਆ ਕਿ ਤੂੰ ਗੱਡੀ ਕਿਉਂ ਰੋਕੀ ਤਾਂ ਉਸ ਨੇ ਕਿਹਾ ਕਿ ਸਾਡੇ ਗੁਰੂ ਨੇ ਲੰਘਣਾ ਸੀ ਜੋ ਸਾਰੀ ਦੁਨੀਆਂ ਨੂੰ ਚਲਾਉਣ ਵਾਲਾ ਹੈ। ਫਾਟਕ ਮੈਨ ਨੂੰ ਉਸ ਦੀ ਨੌਕਰੀ ਤੋਂ ਸਸਪੈਂਡ ਕਰ ਦਿੱਤਾ ਗਿਆ। ਦੇਖੋ ਵੀਡੀਓ-

ਗੁਰੂ ਗ੍ਰੰਥ ਸਾਹਿਬ, ਜਾਂ ਆਦਿ ਗ੍ਰੰਥ, ਸਿੱਖ ਧਰਮ ਦਾ ਪਵਿੱਤਰ ਧਾਰਮਿਕ ਗ੍ਰੰਥ ਹੈ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ।ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।ਗੁਰੂ ਗ੍ਰੰਥ ਸਾਹਿਬ ਦੀ ਲਿਖਾਈ ਗੁਰਮੁਖੀ ਲਿਪੀ ਵਿੱਚ ਹੋਈ ਹੈ ਅਤੇ ਬਹੁਤ ਸਾਰੀਆਂ ਬੋਲੀਆਂ ਅਤੇ ਉਪ-ਬੋਲੀਆਂ– ਜਿਵੇਂ ਕਿ ਲਹਿੰਦੀ ਪੰਜਾਬੀ, ਬ੍ਰਜ ਭਾਸ਼ਾ, ਖੜ੍ਹੀ ਬੋਲੀ, ਸੰਸਕ੍ਰਿਤ ਅਤੇ ਫ਼ਾਰਸੀ – ਕਈ ਵਾਰ ਜਿਹਨਾਂ ਦੇ ਸਮੂਹ ਨੂੰ ਸੰਤ ਭਾਸ਼ਾ ਕਿਹਾ ਜਾਂਦਾ ਹੈ।